ਸੁਖਮਨੀ ਸਾਹਿਬ - ੩




 ਅਸਟਪਦੀ : ੭ -
(੭)
ਸਲੋਕੁ
ਅਗਮ ਅਗਾਧਿ ਪਾਰਬ੍ਰਹਮੁ ਸੋਇ
ਜੋ ਜੋ ਕਹੈ ਸੁ ਮੁਕਤਾ ਹੋਇ
ਸੁਨਿ ਮੀਤਾ ਨਾਨਕੁ ਬਿਨਵੰਤਾ
ਸਾਧ ਜਨਾ ਕੀ ਅਚਰਜ ਕਥਾ
ਅਸਟਪਦੀ
ਸਾਧ ਕੈ ਸੰਗਿ ਮੁਖ ਊਜਲ ਹੋਤ
ਸਾਧਸੰਗਿ ਮਲੁ ਸਗਲੀ ਖੋਤ
ਸਾਧ ਕੈ ਸੰਗਿ ਮਿਟੈ ਅਭਿਮਾਨੁ
ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ
ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ
ਸਾਧਸੰਗਿ ਸਭੁ ਹੋਤ ਨਿਬੇਰਾ
ਸਾਧ ਕੈ ਸੰਗਿ ਪਾਏ ਨਾਮ ਰਤਨੁ
ਸਾਧ ਕੈ ਸੰਗਿ ਏਕ ਊਪਰਿ ਜਤਨੁ
ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ
ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ
ਸਾਧ ਕੈ ਸੰਗਿ ਅਗੋਚਰੁ ਮਿਲੈ
ਸਾਧ ਕੈ ਸੰਗਿ ਸਦਾ ਪਰਫੁਲੈ
ਸਾਧ ਕੈ ਸੰਗਿ ਆਵਹਿ ਬਸਿ ਪੰਚਾ
ਸਾਧਸੰਗਿ ਅੰਮ੍ਰਿਤ ਰਸੁ ਭੁੰਚਾ
ਸਾਧਸੰਗਿ ਹੋਇ ਸਭ ਕੀ ਰੇਨ
ਸਾਧ ਕੈ ਸੰਗਿ ਮਨੋਹਰ ਬੈਨ
ਸਾਧ ਕੈ ਸੰਗਿ ਕਤਹੂੰ ਧਾਵੈ
ਸਾਧਸੰਗਿ ਅਸਥਿਤਿ ਮਨੁ ਪਾਵੈ
ਸਾਧ ਕੈ ਸੰਗਿ ਮਾਇਆ ਤੇ ਭਿੰਨ
ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ
ਸਾਧਸੰਗਿ ਦੁਸਮਨ ਸਭਿ ਮੀਤ
ਸਾਧੂ ਕੈ ਸੰਗਿ ਮਹਾ ਪੁਨੀਤ
ਸਾਧਸੰਗਿ ਕਿਸ ਸਿਉ ਨਹੀ ਬੈਰੁ
ਸਾਧ ਕੈ ਸੰਗਿ ਬੀਗਾ ਪੈਰੁ
ਸਾਧ ਕੈ ਸੰਗਿ ਨਾਹੀ ਕੋ ਮੰਦਾ
ਸਾਧਸੰਗਿ ਜਾਨੇ ਪਰਮਾਨੰਦਾ
ਸਾਧ ਕੈ ਸੰਗਿ ਨਾਹੀ ਹਉ ਤਾਪੁ
ਸਾਧ ਕੈ ਸੰਗਿ ਤਜੈ ਸਭੁ ਆਪੁ
ਆਪੇ ਜਾਨੈ ਸਾਧ ਬਡਾਈ
ਨਾਨਕ ਸਾਧ ਪ੍ਰਭੂ ਬਨਿ ਆਈ
ਸਾਧ ਕੈ ਸੰਗਿ ਕਬਹੂ ਧਾਵੈ
ਸਾਧ ਕੈ ਸੰਗਿ ਸਦਾ ਸੁਖੁ ਪਾਵੈ
ਸਾਧਸੰਗਿ ਬਸਤੁ ਅਗੋਚਰ ਲਹੈ
ਸਾਧੂ ਕੈ ਸੰਗਿ ਅਜਰੁ ਸਹੈ
ਸਾਧ ਕੈ ਸੰਗਿ ਬਸੈ ਥਾਨਿ ਊਚੈ
ਸਾਧੂ ਕੈ ਸੰਗਿ ਮਹਲਿ ਪਹੂਚੈ
ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ
ਸਾਧ ਕੈ ਸੰਗਿ ਕੇਵਲ ਪਾਰਬ੍ਰਹਮ
ਸਾਧ ਕੈ ਸੰਗਿ ਪਾਏ ਨਾਮ ਨਿਧਾਨ
ਨਾਨਕ ਸਾਧੂ ਕੈ ਕੁਰਬਾਨ
ਸਾਧ ਕੈ ਸੰਗਿ ਸਭ ਕੁਲ ਉਧਾਰੈ
ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ
ਸਾਧੂ ਕੈ ਸੰਗਿ ਸੋ ਧਨੁ ਪਾਵੈ
ਜਿਸੁ ਧਨ ਤੇ ਸਭੁ ਕੋ ਵਰਸਾਵੈ
ਸਾਧਸੰਗਿ ਧਰਮ ਰਾਇ ਕਰੇ ਸੇਵਾ
ਸਾਧ ਕੈ ਸੰਗਿ ਸੋਭਾ ਸੁਰਦੇਵਾ
ਸਾਧੂ ਕੈ ਸੰਗਿ ਪਾਪ ਪਲਾਇਨ
ਸਾਧਸੰਗਿ ਅੰਮ੍ਰਿਤ ਗੁਨ ਗਾਇਨ
ਸਾਧ ਕੈ ਸੰਗਿ ਸ੍ਰਬ ਥਾਨ ਗੰਮਿ
ਨਾਨਕ ਸਾਧ ਕੈ ਸੰਗਿ ਸਫਲ ਜਨੰਮ
ਸਾਧ ਕੈ ਸੰਗਿ ਨਹੀ ਕਛੁ ਘਾਲ
ਦਰਸਨੁ ਭੇਟਤ ਹੋਤ ਨਿਹਾਲ
ਸਾਧ ਕੈ ਸੰਗਿ ਕਲੂਖਤ ਹਰੈ
ਸਾਧ ਕੈ ਸੰਗਿ ਨਰਕ ਪਰਹਰੈ
ਸਾਧ ਕੈ ਸੰਗਿ ਈਹਾ ਊਹਾ ਸੁਹੇਲਾ
ਸਾਧਸੰਗਿ ਬਿਛੁਰਤ ਹਰਿ ਮੇਲਾ
ਜੋ ਇਛੈ ਸੋਈ ਫਲੁ ਪਾਵੈ
ਸਾਧ ਕੈ ਸੰਗਿ ਬਿਰਥਾ ਜਾਵੈ
ਪਾਰਬ੍ਰਹਮੁ ਸਾਧ ਰਿਦ ਬਸੈ
ਨਾਨਕ ਉਧਰੈ ਸਾਧ ਸੁਨਿ ਰਸੈ
ਸਾਧ ਕੈ ਸੰਗਿ ਸੁਨਉ ਹਰਿ ਨਾਉ
ਸਾਧਸੰਗਿ ਹਰਿ ਕੇ ਗੁਨ ਗਾਉ
ਸਾਧ ਕੈ ਸੰਗਿ ਮਨ ਤੇ ਬਿਸਰੈ
ਸਾਧਸੰਗਿ ਸਰਪਰ ਨਿਸਤਰੈ
ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ
ਸਾਧੂ ਕੈ ਸੰਗਿ ਘਟਿ ਘਟਿ ਡੀਠਾ
ਸਾਧਸੰਗਿ ਭਏ ਆਗਿਆਕਾਰੀ
ਸਾਧਸੰਗਿ ਗਤਿ ਭਈ ਹਮਾਰੀ
ਸਾਧ ਕੈ ਸੰਗਿ ਮਿਟੇ ਸਭਿ ਰੋਗ
ਨਾਨਕ ਸਾਧ ਭੇਟੇ ਸੰਜੋਗ
ਸਾਧ ਕੀ ਮਹਿਮਾ ਬੇਦ ਜਾਨਹਿ
ਜੇਤਾ ਸੁਨਹਿ ਤੇਤਾ ਬਖਿਆਨਹਿ
ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ
ਸਾਧ ਕੀ ਉਪਮਾ ਰਹੀ ਭਰਪੂਰਿ
ਸਾਧ ਕੀ ਸੋਭਾ ਕਾ ਨਾਹੀ ਅੰਤ
ਸਾਧ ਕੀ ਸੋਭਾ ਸਦਾ ਬੇਅੰਤ
ਸਾਧ ਕੀ ਸੋਭਾ ਊਚ ਤੇ ਊਚੀ
ਸਾਧ ਕੀ ਸੋਭਾ ਮੂਚ ਤੇ ਮੂਚੀ
ਸਾਧ ਕੀ ਸੋਭਾ ਸਾਧ ਬਨਿ ਆਈ
ਨਾਨਕ ਸਾਧ ਪ੍ਰਭ ਭੇਦੁ ਭਾਈ ੮॥੭
~*~*~*~*~*~*~*~*~*~*~*~*~*~*~*~*~*~*~
(੮)
ਸਲੋਕੁ
ਮਨਿ ਸਾਚਾ ਮੁਖਿ ਸਾਚਾ ਸੋਇ
ਅਵਰੁ ਪੇਖੈ ਏਕਸੁ ਬਿਨੁ ਕੋਇ
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ
ਅਸਟਪਦੀ
ਬ੍ਰਹਮ ਗਿਆਨੀ ਸਦਾ ਨਿਰਲੇਪ
ਜੈਸੇ ਜਲ ਮਹਿ ਕਮਲ ਅਲੇਪ
ਬ੍ਰਹਮ ਗਿਆਨੀ ਸਦਾ ਨਿਰਦੋਖ
ਜੈਸੇ ਸੂਰੁ ਸਰਬ ਕਉ ਸੋਖ
ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ
ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ
ਬ੍ਰਹਮ ਗਿਆਨੀ ਕੈ ਧੀਰਜੁ ਏਕ
ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ
ਬ੍ਰਹਮ ਗਿਆਨੀ ਕਾ ਇਹੈ ਗੁਨਾਉ
ਨਾਨਕ ਜਿਉ ਪਾਵਕ ਕਾ ਸਹਜ ਸੁਭਾਉ
ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ
ਜੈਸੇ ਮੈਲੁ ਲਾਗੈ ਜਲਾ
ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ
ਜੈਸੇ ਧਰ ਊਪਰਿ ਆਕਾਸੁ
ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ
ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ
ਬ੍ਰਹਮ ਗਿਆਨੀ ਊਚ ਤੇ ਊਚਾ
ਮਨਿ ਅਪਨੈ ਹੈ ਸਭ ਤੇ ਨੀਚਾ
ਬ੍ਰਹਮ ਗਿਆਨੀ ਸੇ ਜਨ ਭਏ
ਨਾਨਕ ਜਿਨ ਪ੍ਰਭੁ ਆਪਿ ਕਰੇਇ
ਬ੍ਰਹਮ ਗਿਆਨੀ ਸਗਲ ਕੀ ਰੀਨਾ
ਆਤਮ ਰਸੁ ਬ੍ਰਹਮ ਗਿਆਨੀ ਚੀਨਾ
ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ
ਬ੍ਰਹਮ ਗਿਆਨੀ ਤੇ ਕਛੁ ਬੁਰਾ ਭਇਆ
ਬ੍ਰਹਮ ਗਿਆਨੀ ਸਦਾ ਸਮਦਰਸੀ
ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ
ਬ੍ਰਹਮ ਗਿਆਨੀ ਬੰਧਨ ਤੇ ਮੁਕਤਾ
ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ
ਬ੍ਰਹਮ ਗਿਆਨੀ ਕਾ ਭੋਜਨੁ ਗਿਆਨ
ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ
ਬ੍ਰਹਮ ਗਿਆਨੀ ਏਕ ਊਪਰਿ ਆਸ
ਬ੍ਰਹਮ ਗਿਆਨੀ ਕਾ ਨਹੀ ਬਿਨਾਸ
ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ
ਬ੍ਰਹਮ ਗਿਆਨੀ ਪਰਉਪਕਾਰ ਉਮਾਹਾ
ਬ੍ਰਹਮ ਗਿਆਨੀ ਕੈ ਨਾਹੀ ਧੰਧਾ
ਬ੍ਰਹਮ ਗਿਆਨੀ ਲੇ ਧਾਵਤੁ ਬੰਧਾ
ਬ੍ਰਹਮ ਗਿਆਨੀ ਕੈ ਹੋਇ ਸੁ ਭਲਾ
ਬ੍ਰਹਮ ਗਿਆਨੀ ਸੁਫਲ ਫਲਾ
ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ
ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ
ਬ੍ਰਹਮ ਗਿਆਨੀ ਕੈ ਏਕੈ ਰੰਗ
ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ
ਬ੍ਰਹਮ ਗਿਆਨੀ ਕੈ ਨਾਮੁ ਆਧਾਰੁ
ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ
ਬ੍ਰਹਮ ਗਿਆਨੀ ਸਦਾ ਸਦ ਜਾਗਤ
ਬ੍ਰਹਮ ਗਿਆਨੀ ਅਹੰਬੁਧਿ ਤਿਆਗਤ
ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ
ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ
ਬ੍ਰਹਮ ਗਿਆਨੀ ਸੁਖ ਸਹਜ ਨਿਵਾਸ
ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ
ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ
ਬ੍ਰਹਮ ਗਿਆਨੀ ਏਕ ਸੰਗਿ ਹੇਤਾ
ਬ੍ਰਹਮ ਗਿਆਨੀ ਕੈ ਹੋਇ ਅਚਿੰਤ
ਬ੍ਰਹਮ ਗਿਆਨੀ ਕਾ ਨਿਰਮਲ ਮੰਤ
ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ
ਬ੍ਰਹਮ ਗਿਆਨੀ ਕਾ ਬਡ ਪਰਤਾਪ
ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ
ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ
ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ
ਬ੍ਰਹਮ ਗਿਆਨੀ ਕੀ ਕੀਮਤਿ ਨਾਹਿ
ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ
ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ
ਬ੍ਰਹਮ ਗਿਆਨੀ ਕਉ ਸਦਾ ਅਦੇਸੁ
ਬ੍ਰਹਮ ਗਿਆਨੀ ਕਾ ਕਥਿਆ ਜਾਇ ਅਧਾਖ੍ਯ੍ਯਰੁ
ਬ੍ਰਹਮ ਗਿਆਨੀ ਸਰਬ ਕਾ ਠਾਕੁਰੁ
ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ
ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ
ਬ੍ਰਹਮ ਗਿਆਨੀ ਕਾ ਅੰਤੁ ਪਾਰੁ
ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ
ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ
ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ
ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ
ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ
ਬ੍ਰਹਮ ਗਿਆਨੀ ਅਨਾਥ ਕਾ ਨਾਥੁ
ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ
ਬ੍ਰਹਮ ਗਿਆਨੀ ਕਾ ਸਗਲ ਅਕਾਰੁ
ਬ੍ਰਹਮ ਗਿਆਨੀ ਆਪਿ ਨਿਰੰਕਾਰੁ
ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ
ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ੮॥੮
~*~*~*~*~*~*~*~*~*~*~*~*~*~*~*~*~*~*~
(੯)
ਸਲੋਕੁ
ਉਰਿ ਧਾਰੈ ਜੋ ਅੰਤਰਿ ਨਾਮੁ
ਸਰਬ ਮੈ ਪੇਖੈ ਭਗਵਾਨੁ
ਨਿਮਖ ਨਿਮਖ ਠਾਕੁਰ ਨਮਸਕਾਰੈ
ਨਾਨਕ ਓਹੁ ਅਪਰਸੁ ਸਗਲ ਨਿਸਤਾਰੈ
ਅਸਟਪਦੀ
ਮਿਥਿਆ ਨਾਹੀ ਰਸਨਾ ਪਰਸ
ਮਨ ਮਹਿ ਪ੍ਰੀਤਿ ਨਿਰੰਜਨ ਦਰਸ
ਪਰ ਤ੍ਰਿਅ ਰੂਪੁ ਪੇਖੈ ਨੇਤ੍ਰ
ਸਾਧ ਕੀ ਟਹਲ ਸੰਤਸੰਗਿ ਹੇਤ
ਕਰਨ ਸੁਨੈ ਕਾਹੂ ਕੀ ਨਿੰਦਾ
ਸਭ ਤੇ ਜਾਨੈ ਆਪਸ ਕਉ ਮੰਦਾ
ਗੁਰ ਪ੍ਰਸਾਦਿ ਬਿਖਿਆ ਪਰਹਰੈ
ਮਨ ਕੀ ਬਾਸਨਾ ਮਨ ਤੇ ਟਰੈ
ਇੰਦ੍ਰੀ ਜਿਤ ਪੰਚ ਦੋਖ ਤੇ ਰਹਤ
ਨਾਨਕ ਕੋਟਿ ਮਧੇ ਕੋ ਐਸਾ ਅਪਰਸ
ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ
ਬਿਸਨ ਕੀ ਮਾਇਆ ਤੇ ਹੋਇ ਭਿੰਨ
ਕਰਮ ਕਰਤ ਹੋਵੈ ਨਿਹਕਰਮ
ਤਿਸੁ ਬੈਸਨੋ ਕਾ ਨਿਰਮਲ ਧਰਮ
ਕਾਹੂ ਫਲ ਕੀ ਇਛਾ ਨਹੀ ਬਾਛੈ
ਕੇਵਲ ਭਗਤਿ ਕੀਰਤਨ ਸੰਗਿ ਰਾਚੈ
ਮਨ ਤਨ ਅੰਤਰਿ ਸਿਮਰਨ ਗੋਪਾਲ
ਸਭ ਊਪਰਿ ਹੋਵਤ ਕਿਰਪਾਲ
ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ
ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ
ਭਗਉਤੀ ਭਗਵੰਤ ਭਗਤਿ ਕਾ ਰੰਗੁ
ਸਗਲ ਤਿਆਗੈ ਦੁਸਟ ਕਾ ਸੰਗੁ
ਮਨ ਤੇ ਬਿਨਸੈ ਸਗਲਾ ਭਰਮੁ
ਕਰਿ ਪੂਜੈ ਸਗਲ ਪਾਰਬ੍ਰਹਮੁ
ਸਾਧਸੰਗਿ ਪਾਪਾ ਮਲੁ ਖੋਵੈ
ਤਿਸੁ ਭਗਉਤੀ ਕੀ ਮਤਿ ਊਤਮ ਹੋਵੈ
ਭਗਵੰਤ ਕੀ ਟਹਲ ਕਰੈ ਨਿਤ ਨੀਤਿ
ਮਨੁ ਤਨੁ ਅਰਪੈ ਬਿਸਨ ਪਰੀਤਿ
ਹਰਿ ਕੇ ਚਰਨ ਹਿਰਦੈ ਬਸਾਵੈ
ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ
ਸੋ ਪੰਡਿਤੁ ਜੋ ਮਨੁ ਪਰਬੋਧੈ
ਰਾਮ ਨਾਮੁ ਆਤਮ ਮਹਿ ਸੋਧੈ
ਰਾਮ ਨਾਮ ਸਾਰੁ ਰਸੁ ਪੀਵੈ
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ
ਹਰਿ ਕੀ ਕਥਾ ਹਿਰਦੈ ਬਸਾਵੈ
ਸੋ ਪੰਡਿਤੁ ਫਿਰਿ ਜੋਨਿ ਆਵੈ
ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ
ਸੂਖਮ ਮਹਿ ਜਾਨੈ ਅਸਥੂਲੁ
ਚਹੁ ਵਰਨਾ ਕਉ ਦੇ ਉਪਦੇਸੁ
ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ
ਬੀਜ ਮੰਤ੍ਰੁ ਸਰਬ ਕੋ ਗਿਆਨੁ
ਚਹੁ ਵਰਨਾ ਮਹਿ ਜਪੈ ਕੋਊ ਨਾਮੁ
ਜੋ ਜੋ ਜਪੈ ਤਿਸ ਕੀ ਗਤਿ ਹੋਇ
ਸਾਧਸੰਗਿ ਪਾਵੈ ਜਨੁ ਕੋਇ
ਕਰਿ ਕਿਰਪਾ ਅੰਤਰਿ ਉਰ ਧਾਰੈ
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ
ਸਰਬ ਰੋਗ ਕਾ ਅਉਖਦੁ ਨਾਮੁ
ਕਲਿਆਣ ਰੂਪ ਮੰਗਲ ਗੁਣ ਗਾਮ
ਕਾਹੂ ਜੁਗਤਿ ਕਿਤੈ ਪਾਈਐ ਧਰਮਿ
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ
ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ
ਤਿਸ ਕਾ ਨਾਮੁ ਸਤਿ ਰਾਮਦਾਸੁ
ਆਤਮ ਰਾਮੁ ਤਿਸੁ ਨਦਰੀ ਆਇਆ
ਦਾਸ ਦਸੰਤਣ ਭਾਇ ਤਿਨਿ ਪਾਇਆ
ਸਦਾ ਨਿਕਟਿ ਨਿਕਟਿ ਹਰਿ ਜਾਨੁ
ਸੋ ਦਾਸੁ ਦਰਗਹ ਪਰਵਾਨੁ
ਅਪੁਨੇ ਦਾਸ ਕਉ ਆਪਿ ਕਿਰਪਾ ਕਰੈ
ਤਿਸੁ ਦਾਸ ਕਉ ਸਭ ਸੋਝੀ ਪਰੈ
ਸਗਲ ਸੰਗਿ ਆਤਮ ਉਦਾਸੁ
ਐਸੀ ਜੁਗਤਿ ਨਾਨਕ ਰਾਮਦਾਸੁ
ਪ੍ਰਭ ਕੀ ਆਗਿਆ ਆਤਮ ਹਿਤਾਵੈ
ਜੀਵਨ ਮੁਕਤਿ ਸੋਊ ਕਹਾਵੈ
ਤੈਸਾ ਹਰਖੁ ਤੈਸਾ ਉਸੁ ਸੋਗੁ
ਸਦਾ ਅਨੰਦੁ ਤਹ ਨਹੀ ਬਿਓਗੁ
ਤੈਸਾ ਸੁਵਰਨੁ ਤੈਸੀ ਉਸੁ ਮਾਟੀ
ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ
ਤੈਸਾ ਮਾਨੁ ਤੈਸਾ ਅਭਿਮਾਨੁ
ਤੈਸਾ ਰੰਕੁ ਤੈਸਾ ਰਾਜਾਨੁ
ਜੋ ਵਰਤਾਏ ਸਾਈ ਜੁਗਤਿ
ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ
ਪਾਰਬ੍ਰਹਮ ਕੇ ਸਗਲੇ ਠਾਉ
ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ
ਆਪੇ ਕਰਨ ਕਰਾਵਨ ਜੋਗੁ
ਪ੍ਰਭ ਭਾਵੈ ਸੋਈ ਫੁਨਿ ਹੋਗੁ
ਪਸਰਿਓ ਆਪਿ ਹੋਇ ਅਨਤ ਤਰੰਗ
ਲਖੇ ਜਾਹਿ ਪਾਰਬ੍ਰਹਮ ਕੇ ਰੰਗ
ਜੈਸੀ ਮਤਿ ਦੇਇ ਤੈਸਾ ਪਰਗਾਸ
ਪਾਰਬ੍ਰਹਮੁ ਕਰਤਾ ਅਬਿਨਾਸ
ਸਦਾ ਸਦਾ ਸਦਾ ਦਇਆਲ
ਸਿਮਰਿ ਸਿਮਰਿ ਨਾਨਕ ਭਏ ਨਿਹਾਲ ੮॥੯
~*~*~*~*~*~*~*~*~*~*~*~*~*~*~*~*~*~*~

No comments:

Post a Comment