Showing posts with label Sukhmani Sahib in Gurumukhi- 5. Show all posts
Showing posts with label Sukhmani Sahib in Gurumukhi- 5. Show all posts

ਸੁਖਮਨੀ ਸਾਹਿਬ - ੫



ਅਸਟਪਦੀ : ੧੩ - ੧੫
 (੧੩) 
ਸਲੋਕੁ
ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ
ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ
ਅਸਟਪਦੀ
ਸੰਤ ਕੈ ਦੂਖਨਿ ਆਰਜਾ ਘਟੈ
ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ
ਸੰਤ ਕੈ ਦੂਖਨਿ ਸੁਖੁ ਸਭੁ ਜਾਇ
ਸੰਤ ਕੈ ਦੂਖਨਿ ਨਰਕ ਮਹਿ ਪਾਇ
ਸੰਤ ਕੈ ਦੂਖਨਿ ਮਤਿ ਹੋਇ ਮਲੀਨ
ਸੰਤ ਕੈ ਦੂਖਨਿ ਸੋਭਾ ਤੇ ਹੀਨ
ਸੰਤ ਕੇ ਹਤੇ ਕਉ ਰਖੈ ਕੋਇ
ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ
ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ
ਨਾਨਕ ਸੰਤਸੰਗਿ ਨਿੰਦਕੁ ਭੀ ਤਰੈ
ਸੰਤ ਕੇ ਦੂਖਨ ਤੇ ਮੁਖੁ ਭਵੈ
ਸੰਤਨ ਕੈ ਦੂਖਨਿ ਕਾਗ ਜਿਉ ਲਵੈ
ਸੰਤਨ ਕੈ ਦੂਖਨਿ ਸਰਪ ਜੋਨਿ ਪਾਇ
ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ
ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ
ਸੰਤ ਕੈ ਦੂਖਨਿ ਸਭੁ ਕੋ ਛਲੈ
ਸੰਤ ਕੈ ਦੂਖਨਿ ਤੇਜੁ ਸਭੁ ਜਾਇ
ਸੰਤ ਕੈ ਦੂਖਨਿ ਨੀਚੁ ਨੀਚਾਇ
ਸੰਤ ਦੋਖੀ ਕਾ ਥਾਉ ਕੋ ਨਾਹਿ
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ
ਸੰਤ ਕਾ ਨਿੰਦਕੁ ਮਹਾ ਅਤਤਾਈ
ਸੰਤ ਕਾ ਨਿੰਦਕੁ ਖਿਨੁ ਟਿਕਨੁ ਪਾਈ
ਸੰਤ ਕਾ ਨਿੰਦਕੁ ਮਹਾ ਹਤਿਆਰਾ
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ
ਸੰਤ ਕਾ ਨਿੰਦਕੁ ਰਾਜ ਤੇ ਹੀਨੁ
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ
ਸੰਤ ਕੇ ਨਿੰਦਕ ਕਉ ਸਰਬ ਰੋਗ
ਸੰਤ ਕੇ ਨਿੰਦਕ ਕਉ ਸਦਾ ਬਿਜੋਗ
ਸੰਤ ਕੀ ਨਿੰਦਾ ਦੋਖ ਮਹਿ ਦੋਖੁ
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ
ਸੰਤ ਕਾ ਦੋਖੀ ਸਦਾ ਅਪਵਿਤੁ
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ
ਸੰਤ ਕੇ ਦੋਖੀ ਕਉ ਡਾਨੁ ਲਾਗੈ
ਸੰਤ ਕੇ ਦੋਖੀ ਕਉ ਸਭ ਤਿਆਗੈ
ਸੰਤ ਕਾ ਦੋਖੀ ਮਹਾ ਅਹੰਕਾਰੀ
ਸੰਤ ਕਾ ਦੋਖੀ ਸਦਾ ਬਿਕਾਰੀ
ਸੰਤ ਕਾ ਦੋਖੀ ਜਨਮੈ ਮਰੈ
ਸੰਤ ਕੀ ਦੂਖਨਾ ਸੁਖ ਤੇ ਟਰੈ
ਸੰਤ ਕੇ ਦੋਖੀ ਕਉ ਨਾਹੀ ਠਾਉ
ਨਾਨਕ ਸੰਤ ਭਾਵੈ ਤਾ ਲਏ ਮਿਲਾਇ
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ
ਸੰਤ ਕਾ ਦੋਖੀ ਕਿਤੈ ਕਾਜਿ ਪਹੂਚੈ
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ
ਸੰਤ ਕਾ ਦੋਖੀ ਉਝੜਿ ਪਾਈਐ
ਸੰਤ ਕਾ ਦੋਖੀ ਅੰਤਰ ਤੇ ਥੋਥਾ
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ
ਆਪਨ ਬੀਜਿ ਆਪੇ ਹੀ ਖਾਹਿ
ਸੰਤ ਕੇ ਦੋਖੀ ਕਉ ਅਵਰੁ ਰਾਖਨਹਾਰੁ
ਨਾਨਕ ਸੰਤ ਭਾਵੈ ਤਾ ਲਏ ਉਬਾਰਿ
ਸੰਤ ਕਾ ਦੋਖੀ ਇਉ ਬਿਲਲਾਇ
ਜਿਉ ਜਲ ਬਿਹੂਨ ਮਛੁਲੀ ਤੜਫੜਾਇ
ਸੰਤ ਕਾ ਦੋਖੀ ਭੂਖਾ ਨਹੀ ਰਾਜੈ
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ
ਸੰਤ ਕਾ ਦੋਖੀ ਛੁਟੈ ਇਕੇਲਾ
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ
ਸੰਤ ਕਾ ਦੋਖੀ ਧਰਮ ਤੇ ਰਹਤ
ਸੰਤ ਕਾ ਦੋਖੀ ਸਦ ਮਿਥਿਆ ਕਹਤ
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ
ਨਾਨਕ ਜੋ ਤਿਸੁ ਭਾਵੈ ਸੋਈ ਥਿਆ
ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ
ਸੰਤ ਕਾ ਦੋਖੀ ਸਦਾ ਸਹਕਾਈਐ
ਸੰਤ ਕਾ ਦੋਖੀ ਮਰੈ ਜੀਵਾਈਐ
ਸੰਤ ਕੇ ਦੋਖੀ ਕੀ ਪੁਜੈ ਆਸਾ
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ
ਸੰਤ ਕੈ ਦੋਖਿ ਤ੍ਰਿਸਟੈ ਕੋਇ
ਜੈਸਾ ਭਾਵੈ ਤੈਸਾ ਕੋਈ ਹੋਇ
ਪਇਆ ਕਿਰਤੁ ਮੇਟੈ ਕੋਇ
ਨਾਨਕ ਜਾਨੈ ਸਚਾ ਸੋਇ
ਸਭ ਘਟ ਤਿਸ ਕੇ ਓਹੁ ਕਰਨੈਹਾਰੁ
ਸਦਾ ਸਦਾ ਤਿਸ ਕਉ ਨਮਸਕਾਰੁ
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ
ਤਿਸਹਿ ਧਿਆਵਹੁ ਸਾਸਿ ਗਿਰਾਸਿ
ਸਭੁ ਕਛੁ ਵਰਤੈ ਤਿਸ ਕਾ ਕੀਆ
ਜੈਸਾ ਕਰੇ ਤੈਸਾ ਕੋ ਥੀਆ
ਅਪਨਾ ਖੇਲੁ ਆਪਿ ਕਰਨੈਹਾਰੁ
ਦੂਸਰ ਕਉਨੁ ਕਹੈ ਬੀਚਾਰੁ
ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ
ਬਡਭਾਗੀ ਨਾਨਕ ਜਨ ਸੇਇ ੮॥੧੩
~*~*~*~*~*~*~*~*~*~*~*~*~*~*~*~*~*~*~
(੧੪) 
ਸਲੋਕੁ
ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ
ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ
ਅਸਟਪਦੀ
ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ
ਦੇਵਨ ਕਉ ਏਕੈ ਭਗਵਾਨੁ
ਜਿਸ ਕੈ ਦੀਐ ਰਹੈ ਅਘਾਇ
ਬਹੁਰਿ ਤ੍ਰਿਸਨਾ ਲਾਗੈ ਆਇ
ਮਾਰੈ ਰਾਖੈ ਏਕੋ ਆਪਿ
ਮਾਨੁਖ ਕੈ ਕਿਛੁ ਨਾਹੀ ਹਾਥਿ
ਤਿਸ ਕਾ ਹੁਕਮੁ ਬੂਝਿ ਸੁਖੁ ਹੋਇ
ਤਿਸ ਕਾ ਨਾਮੁ ਰਖੁ ਕੰਠਿ ਪਰੋਇ
ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ
ਨਾਨਕ ਬਿਘਨੁ ਲਾਗੈ ਕੋਇ
ਉਸਤਤਿ ਮਨ ਮਹਿ ਕਰਿ ਨਿਰੰਕਾਰ
ਕਰਿ ਮਨ ਮੇਰੇ ਸਤਿ ਬਿਉਹਾਰ
ਨਿਰਮਲ ਰਸਨਾ ਅੰਮ੍ਰਿਤੁ ਪੀਉ
ਸਦਾ ਸੁਹੇਲਾ ਕਰਿ ਲੇਹਿ ਜੀਉ
ਨੈਨਹੁ ਪੇਖੁ ਠਾਕੁਰ ਕਾ ਰੰਗੁ
ਸਾਧਸੰਗਿ ਬਿਨਸੈ ਸਭ ਸੰਗੁ
ਚਰਨ ਚਲਉ ਮਾਰਗਿ ਗੋਬਿੰਦ
ਮਿਟਹਿ ਪਾਪ ਜਪੀਐ ਹਰਿ ਬਿੰਦ
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ
ਹਰਿ ਦਰਗਹ ਨਾਨਕ ਊਜਲ ਮਥਾ
ਬਡਭਾਗੀ ਤੇ ਜਨ ਜਗ ਮਾਹਿ
ਸਦਾ ਸਦਾ ਹਰਿ ਕੇ ਗੁਨ ਗਾਹਿ
ਰਾਮ ਨਾਮ ਜੋ ਕਰਹਿ ਬੀਚਾਰ
ਸੇ ਧਨਵੰਤ ਗਨੀ ਸੰਸਾਰ
ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ
ਸਦਾ ਸਦਾ ਜਾਨਹੁ ਤੇ ਸੁਖੀ
ਏਕੋ ਏਕੁ ਏਕੁ ਪਛਾਨੈ
ਇਤ ਉਤ ਕੀ ਓਹੁ ਸੋਝੀ ਜਾਨੈ
ਨਾਮ ਸੰਗਿ ਜਿਸ ਕਾ ਮਨੁ ਮਾਨਿਆ
ਨਾਨਕ ਤਿਨਹਿ ਨਿਰੰਜਨੁ ਜਾਨਿਆ
ਗੁਰ ਪ੍ਰਸਾਦਿ ਆਪਨ ਆਪੁ ਸੁਝੈ
ਤਿਸ ਕੀ ਜਾਨਹੁ ਤ੍ਰਿਸਨਾ ਬੁਝੈ
ਸਾਧਸੰਗਿ ਹਰਿ ਹਰਿ ਜਸੁ ਕਹਤ
ਸਰਬ ਰੋਗ ਤੇ ਓਹੁ ਹਰਿ ਜਨੁ ਰਹਤ
ਅਨਦਿਨੁ ਕੀਰਤਨੁ ਕੇਵਲ ਬਖ੍ਯ੍ਯਾਨੁ
ਗ੍ਰਿਹਸਤ ਮਹਿ ਸੋਈ ਨਿਰਬਾਨੁ
ਏਕ ਊਪਰਿ ਜਿਸੁ ਜਨ ਕੀ ਆਸਾ
ਤਿਸ ਕੀ ਕਟੀਐ ਜਮ ਕੀ ਫਾਸਾ
ਪਾਰਬ੍ਰਹਮ ਕੀ ਜਿਸੁ ਮਨਿ ਭੂਖ
ਨਾਨਕ ਤਿਸਹਿ ਲਾਗਹਿ ਦੂਖ
ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ
ਸੋ ਸੰਤੁ ਸੁਹੇਲਾ ਨਹੀ ਡੁਲਾਵੈ
ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ
ਸੋ ਸੇਵਕੁ ਕਹੁ ਕਿਸ ਤੇ ਡਰੈ
ਜੈਸਾ ਸਾ ਤੈਸਾ ਦ੍ਰਿਸਟਾਇਆ
ਅਪੁਨੇ ਕਾਰਜ ਮਹਿ ਆਪਿ ਸਮਾਇਆ
ਸੋਧਤ ਸੋਧਤ ਸੋਧਤ ਸੀਝਿਆ
ਗੁਰ ਪ੍ਰਸਾਦਿ ਤਤੁ ਸਭੁ ਬੂਝਿਆ
ਜਬ ਦੇਖਉ ਤਬ ਸਭੁ ਕਿਛੁ ਮੂਲੁ
ਨਾਨਕ ਸੋ ਸੂਖਮੁ ਸੋਈ ਅਸਥੂਲੁ
ਨਹ ਕਿਛੁ ਜਨਮੈ ਨਹ ਕਿਛੁ ਮਰੈ
ਆਪਨ ਚਲਿਤੁ ਆਪ ਹੀ ਕਰੈ
ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ
ਆਗਿਆਕਾਰੀ ਧਾਰੀ ਸਭ ਸ੍ਰਿਸਟਿ
ਆਪੇ ਆਪਿ ਸਗਲ ਮਹਿ ਆਪਿ
ਅਨਿਕ ਜੁਗਤਿ ਰਚਿ ਥਾਪਿ ਉਥਾਪਿ
ਅਬਿਨਾਸੀ ਨਾਹੀ ਕਿਛੁ ਖੰਡ
ਧਾਰਣ ਧਾਰਿ ਰਹਿਓ ਬ੍ਰਹਮੰਡ
ਅਲਖ ਅਭੇਵ ਪੁਰਖ ਪਰਤਾਪ
ਆਪਿ ਜਪਾਏ ਨਾਨਕ ਜਾਪ
ਜਿਨ ਪ੍ਰਭੁ ਜਾਤਾ ਸੁ ਸੋਭਾਵੰਤ
ਸਗਲ ਸੰਸਾਰੁ ਉਧਰੈ ਤਿਨ ਮੰਤ
ਪ੍ਰਭ ਕੇ ਸੇਵਕ ਸਗਲ ਉਧਾਰਨ
ਪ੍ਰਭ ਕੇ ਸੇਵਕ ਦੂਖ ਬਿਸਾਰਨ
ਆਪੇ ਮੇਲਿ ਲਏ ਕਿਰਪਾਲ
ਗੁਰ ਕਾ ਸਬਦੁ ਜਪਿ ਭਏ ਨਿਹਾਲ
ਉਨ ਕੀ ਸੇਵਾ ਸੋਈ ਲਾਗੈ
ਜਿਸ ਨੋ ਕ੍ਰਿਪਾ ਕਰਹਿ ਬਡਭਾਗੈ
ਨਾਮੁ ਜਪਤ ਪਾਵਹਿ ਬਿਸ੍ਰਾਮੁ
ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ
ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ
ਸਦਾ ਸਦਾ ਬਸੈ ਹਰਿ ਸੰਗਿ
ਸਹਜ ਸੁਭਾਇ ਹੋਵੈ ਸੋ ਹੋਇ
ਕਰਣੈਹਾਰੁ ਪਛਾਣੈ ਸੋਇ
ਪ੍ਰਭ ਕਾ ਕੀਆ ਜਨ ਮੀਠ ਲਗਾਨਾ
ਜੈਸਾ ਸਾ ਤੈਸਾ ਦ੍ਰਿਸਟਾਨਾ
ਜਿਸ ਤੇ ਉਪਜੇ ਤਿਸੁ ਮਾਹਿ ਸਮਾਏ
ਓਇ ਸੁਖ ਨਿਧਾਨ ਉਨਹੂ ਬਨਿ ਆਏ
ਆਪਸ ਕਉ ਆਪਿ ਦੀਨੋ ਮਾਨੁ
ਨਾਨਕ ਪ੍ਰਭ ਜਨੁ ਏਕੋ ਜਾਨੁ ੮॥੧੪
~*~*~*~*~*~*~*~*~*~*~*~*~*~*~*~*~*~*~
(੧੫) 
ਸਲੋਕੁ
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ
ਅਸਟਪਦੀ
ਟੂਟੀ ਗਾਢਨਹਾਰ ਗਪਾਲ
ਸਰਬ ਜੀਆ ਆਪੇ ਪ੍ਰਤਿਪਾਲ
ਸਗਲ ਕੀ ਚਿੰਤਾ ਜਿਸੁ ਮਨ ਮਾਹਿ
ਤਿਸ ਤੇ ਬਿਰਥਾ ਕੋਈ ਨਾਹਿ
ਰੇ ਮਨ ਮੇਰੇ ਸਦਾ ਹਰਿ ਜਾਪਿ
ਅਬਿਨਾਸੀ ਪ੍ਰਭੁ ਆਪੇ ਆਪਿ
ਆਪਨ ਕੀਆ ਕਛੂ ਹੋਇ
ਜੇ ਸਉ ਪ੍ਰਾਨੀ ਲੋਚੈ ਕੋਇ
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ
ਗਤਿ ਨਾਨਕ ਜਪਿ ਏਕ ਹਰਿ ਨਾਮ
ਰੂਪਵੰਤੁ ਹੋਇ ਨਾਹੀ ਮੋਹੈ
ਪ੍ਰਭ ਕੀ ਜੋਤਿ ਸਗਲ ਘਟ ਸੋਹੈ
ਧਨਵੰਤਾ ਹੋਇ ਕਿਆ ਕੋ ਗਰਬੈ
ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ
ਅਤਿ ਸੂਰਾ ਜੇ ਕੋਊ ਕਹਾਵੈ
ਪ੍ਰਭ ਕੀ ਕਲਾ ਬਿਨਾ ਕਹ ਧਾਵੈ
ਜੇ ਕੋ ਹੋਇ ਬਹੈ ਦਾਤਾਰੁ
ਤਿਸੁ ਦੇਨਹਾਰੁ ਜਾਨੈ ਗਾਵਾਰੁ
ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ
ਨਾਨਕ ਸੋ ਜਨੁ ਸਦਾ ਅਰੋਗੁ
ਜਿਉ ਮੰਦਰ ਕਉ ਥਾਮੈ ਥੰਮਨੁ
ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ
ਜਿਉ ਪਾਖਾਣੁ ਨਾਵ ਚੜਿ ਤਰੈ
ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ
ਜਿਉ ਅੰਧਕਾਰ ਦੀਪਕ ਪਰਗਾਸੁ
ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ
ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ
ਤਿਨ ਸੰਤਨ ਕੀ ਬਾਛਉ ਧੂਰਿ
ਨਾਨਕ ਕੀ ਹਰਿ ਲੋਚਾ ਪੂਰਿ
ਮਨ ਮੂਰਖ ਕਾਹੇ ਬਿਲਲਾਈਐ
ਪੁਰਬ ਲਿਖੇ ਕਾ ਲਿਖਿਆ ਪਾਈਐ
ਦੂਖ ਸੂਖ ਪ੍ਰਭ ਦੇਵਨਹਾਰੁ
ਅਵਰ ਤਿਆਗਿ ਤੂ ਤਿਸਹਿ ਚਿਤਾਰੁ
ਜੋ ਕਛੁ ਕਰੈ ਸੋਈ ਸੁਖੁ ਮਾਨੁ
ਭੂਲਾ ਕਾਹੇ ਫਿਰਹਿ ਅਜਾਨ
ਕਉਨ ਬਸਤੁ ਆਈ ਤੇਰੈ ਸੰਗ
ਲਪਟਿ ਰਹਿਓ ਰਸਿ ਲੋਭੀ ਪਤੰਗ
ਰਾਮ ਨਾਮ ਜਪਿ ਹਿਰਦੇ ਮਾਹਿ
ਨਾਨਕ ਪਤਿ ਸੇਤੀ ਘਰਿ ਜਾਹਿ
ਜਿਸੁ ਵਖਰ ਕਉ ਲੈਨਿ ਤੂ ਆਇਆ
ਰਾਮ ਨਾਮੁ ਸੰਤਨ ਘਰਿ ਪਾਇਆ
ਤਜਿ ਅਭਿਮਾਨੁ ਲੇਹੁ ਮਨ ਮੋਲਿ
ਰਾਮ ਨਾਮੁ ਹਿਰਦੇ ਮਹਿ ਤੋਲਿ
ਲਾਦਿ ਖੇਪ ਸੰਤਹ ਸੰਗਿ ਚਾਲੁ
ਅਵਰ ਤਿਆਗਿ ਬਿਖਿਆ ਜੰਜਾਲ
ਧੰਨਿ ਧੰਨਿ ਕਹੈ ਸਭੁ ਕੋਇ
ਮੁਖ ਊਜਲ ਹਰਿ ਦਰਗਹ ਸੋਇ
ਇਹੁ ਵਾਪਾਰੁ ਵਿਰਲਾ ਵਾਪਾਰੈ
ਨਾਨਕ ਤਾ ਕੈ ਸਦ ਬਲਿਹਾਰੈ
ਚਰਨ ਸਾਧ ਕੇ ਧੋਇ ਧੋਇ ਪੀਉ
ਅਰਪਿ ਸਾਧ ਕਉ ਅਪਨਾ ਜੀਉ
ਸਾਧ ਕੀ ਧੂਰਿ ਕਰਹੁ ਇਸਨਾਨੁ
ਸਾਧ ਊਪਰਿ ਜਾਈਐ ਕੁਰਬਾਨੁ
ਸਾਧ ਸੇਵਾ ਵਡਭਾਗੀ ਪਾਈਐ
ਸਾਧਸੰਗਿ ਹਰਿ ਕੀਰਤਨੁ ਗਾਈਐ
ਅਨਿਕ ਬਿਘਨ ਤੇ ਸਾਧੂ ਰਾਖੈ
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ
ਓਟ ਗਹੀ ਸੰਤਹ ਦਰਿ ਆਇਆ
ਸਰਬ ਸੂਖ ਨਾਨਕ ਤਿਹ ਪਾਇਆ
ਮਿਰਤਕ ਕਉ ਜੀਵਾਲਨਹਾਰ
ਭੂਖੇ ਕਉ ਦੇਵਤ ਅਧਾਰ
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ
ਪੁਰਬ ਲਿਖੇ ਕਾ ਲਹਣਾ ਪਾਹਿ
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ
ਤਿਸੁ ਬਿਨੁ ਦੂਸਰ ਹੋਆ ਹੋਗੁ
ਜਪਿ ਜਨ ਸਦਾ ਸਦਾ ਦਿਨੁ ਰੈਣੀ
ਸਭ ਤੇ ਊਚ ਨਿਰਮਲ ਇਹ ਕਰਣੀ
ਕਰਿ ਕਿਰਪਾ ਜਿਸ ਕਉ ਨਾਮੁ ਦੀਆ
ਨਾਨਕ ਸੋ ਜਨੁ ਨਿਰਮਲੁ ਥੀਆ
ਜਾ ਕੈ ਮਨਿ ਗੁਰ ਕੀ ਪਰਤੀਤਿ
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ
ਭਗਤੁ ਭਗਤੁ ਸੁਨੀਐ ਤਿਹੁ ਲੋਇ
ਜਾ ਕੈ ਹਿਰਦੈ ਏਕੋ ਹੋਇ
ਸਚੁ ਕਰਣੀ ਸਚੁ ਤਾ ਕੀ ਰਹਤ
ਸਚੁ ਹਿਰਦੈ ਸਤਿ ਮੁਖਿ ਕਹਤ
ਸਾਚੀ ਦ੍ਰਿਸਟਿ ਸਾਚਾ ਆਕਾਰੁ
ਸਚੁ ਵਰਤੈ ਸਾਚਾ ਪਾਸਾਰੁ
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ
ਨਾਨਕ ਸੋ ਜਨੁ ਸਚਿ ਸਮਾਤਾ ੮॥੧੫
~*~*~*~*~*~*~*~*~*~*~*~*~*~*~*~*~*~*~