ਅਸਟਪਦੀ : ੧੩ - ੧੫
(੧੩)
ਸਲੋਕੁ ॥
ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥
ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥
ਅਸਟਪਦੀ ॥
ਸੰਤ ਕੈ ਦੂਖਨਿ ਆਰਜਾ ਘਟੈ ॥
ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥
ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥
ਸੰਤ ਕੈ ਦੂਖਨਿ ਨਰਕ ਮਹਿ ਪਾਇ ॥
ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥
ਸੰਤ ਕੈ ਦੂਖਨਿ ਸੋਭਾ ਤੇ ਹੀਨ ॥
ਸੰਤ ਕੇ ਹਤੇ ਕਉ ਰਖੈ ਨ ਕੋਇ ॥
ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥
ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥
ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥
ਸੰਤ ਕੇ ਦੂਖਨ ਤੇ ਮੁਖੁ ਭਵੈ ॥
ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥
ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥
ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥
ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥
ਸੰਤ ਕੈ ਦੂਖਨਿ ਸਭੁ ਕੋ ਛਲੈ ॥
ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥
ਸੰਤ ਕੈ ਦੂਖਨਿ ਨੀਚੁ ਨੀਚਾਇ ॥
ਸੰਤ ਦੋਖੀ ਕਾ ਥਾਉ ਕੋ ਨਾਹਿ ॥
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥
ਸੰਤ ਕਾ ਨਿੰਦਕੁ ਮਹਾ ਅਤਤਾਈ ॥
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥
ਸੰਤ ਕਾ ਨਿੰਦਕੁ ਮਹਾ ਹਤਿਆਰਾ ॥
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥
ਸੰਤ ਕੇ ਨਿੰਦਕ ਕਉ ਸਰਬ ਰੋਗ ॥
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥
ਸੰਤ ਕਾ ਦੋਖੀ ਸਦਾ ਅਪਵਿਤੁ ॥
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥
ਸੰਤ ਕੇ ਦੋਖੀ ਕਉ ਡਾਨੁ ਲਾਗੈ ॥
ਸੰਤ ਕੇ ਦੋਖੀ ਕਉ ਸਭ ਤਿਆਗੈ ॥
ਸੰਤ ਕਾ ਦੋਖੀ ਮਹਾ ਅਹੰਕਾਰੀ ॥
ਸੰਤ ਕਾ ਦੋਖੀ ਸਦਾ ਬਿਕਾਰੀ ॥
ਸੰਤ ਕਾ ਦੋਖੀ ਜਨਮੈ ਮਰੈ ॥
ਸੰਤ ਕੀ ਦੂਖਨਾ ਸੁਖ ਤੇ ਟਰੈ ॥
ਸੰਤ ਕੇ ਦੋਖੀ ਕਉ ਨਾਹੀ ਠਾਉ ॥
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥
ਸੰਤ ਕਾ ਦੋਖੀ ਉਝੜਿ ਪਾਈਐ ॥
ਸੰਤ ਕਾ ਦੋਖੀ ਅੰਤਰ ਤੇ ਥੋਥਾ ॥
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥
ਆਪਨ ਬੀਜਿ ਆਪੇ ਹੀ ਖਾਹਿ ॥
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥
ਸੰਤ ਕਾ ਦੋਖੀ ਇਉ ਬਿਲਲਾਇ ॥
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
ਸੰਤ ਕਾ ਦੋਖੀ ਛੁਟੈ ਇਕੇਲਾ ॥
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
ਸੰਤ ਕਾ ਦੋਖੀ ਧਰਮ ਤੇ ਰਹਤ ॥
ਸੰਤ ਕਾ ਦੋਖੀ ਸਦ ਮਿਥਿਆ ਕਹਤ ॥
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥
ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥
ਸੰਤ ਕਾ ਦੋਖੀ ਸਦਾ ਸਹਕਾਈਐ ॥
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥
ਜੈਸਾ ਭਾਵੈ ਤੈਸਾ ਕੋਈ ਹੋਇ ॥
ਪਇਆ ਕਿਰਤੁ ਨ ਮੇਟੈ ਕੋਇ ॥
ਨਾਨਕ ਜਾਨੈ ਸਚਾ ਸੋਇ ॥੭॥
ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥
ਸਦਾ ਸਦਾ ਤਿਸ ਕਉ ਨਮਸਕਾਰੁ ॥
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥
ਤਿਸਹਿ ਧਿਆਵਹੁ ਸਾਸਿ ਗਿਰਾਸਿ ॥
ਸਭੁ ਕਛੁ ਵਰਤੈ ਤਿਸ ਕਾ ਕੀਆ ॥
ਜੈਸਾ ਕਰੇ ਤੈਸਾ ਕੋ ਥੀਆ ॥
ਅਪਨਾ ਖੇਲੁ ਆਪਿ ਕਰਨੈਹਾਰੁ ॥
ਦੂਸਰ ਕਉਨੁ ਕਹੈ ਬੀਚਾਰੁ ॥
ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥
ਬਡਭਾਗੀ ਨਾਨਕ ਜਨ ਸੇਇ ॥੮॥੧੩॥
~*~*~*~*~*~*~*~*~*~*~*~*~*~*~*~*~*~*~
(੧੪)
ਸਲੋਕੁ ॥
ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥
ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥
ਅਸਟਪਦੀ ॥
ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥
ਦੇਵਨ ਕਉ ਏਕੈ ਭਗਵਾਨੁ ॥
ਜਿਸ ਕੈ ਦੀਐ ਰਹੈ ਅਘਾਇ ॥
ਬਹੁਰਿ ਨ ਤ੍ਰਿਸਨਾ ਲਾਗੈ ਆਇ ॥
ਮਾਰੈ ਰਾਖੈ ਏਕੋ ਆਪਿ ॥
ਮਾਨੁਖ ਕੈ ਕਿਛੁ ਨਾਹੀ ਹਾਥਿ ॥
ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥
ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥
ਨਾਨਕ ਬਿਘਨੁ ਨ ਲਾਗੈ ਕੋਇ ॥੧॥
ਉਸਤਤਿ ਮਨ ਮਹਿ ਕਰਿ ਨਿਰੰਕਾਰ ॥
ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥
ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥
ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥
ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥
ਹਰਿ ਦਰਗਹ ਨਾਨਕ ਊਜਲ ਮਥਾ ॥੨॥
ਬਡਭਾਗੀ ਤੇ ਜਨ ਜਗ ਮਾਹਿ ॥
ਸਦਾ ਸਦਾ ਹਰਿ ਕੇ ਗੁਨ ਗਾਹਿ ॥
ਰਾਮ ਨਾਮ ਜੋ ਕਰਹਿ ਬੀਚਾਰ ॥
ਸੇ ਧਨਵੰਤ ਗਨੀ ਸੰਸਾਰ ॥
ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥
ਸਦਾ ਸਦਾ ਜਾਨਹੁ ਤੇ ਸੁਖੀ ॥
ਏਕੋ ਏਕੁ ਏਕੁ ਪਛਾਨੈ ॥
ਇਤ ਉਤ ਕੀ ਓਹੁ ਸੋਝੀ ਜਾਨੈ ॥
ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥
ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥
ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
ਸਾਧਸੰਗਿ ਹਰਿ ਹਰਿ ਜਸੁ ਕਹਤ ॥
ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
ਅਨਦਿਨੁ ਕੀਰਤਨੁ ਕੇਵਲ ਬਖ੍ਯ੍ਯਾਨੁ ॥
ਗ੍ਰਿਹਸਤ ਮਹਿ ਸੋਈ ਨਿਰਬਾਨੁ ॥
ਏਕ ਊਪਰਿ ਜਿਸੁ ਜਨ ਕੀ ਆਸਾ ॥
ਤਿਸ ਕੀ ਕਟੀਐ ਜਮ ਕੀ ਫਾਸਾ ॥
ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
ਨਾਨਕ ਤਿਸਹਿ ਨ ਲਾਗਹਿ ਦੂਖ ॥੪॥
ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥
ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥
ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥
ਸੋ ਸੇਵਕੁ ਕਹੁ ਕਿਸ ਤੇ ਡਰੈ ॥
ਜੈਸਾ ਸਾ ਤੈਸਾ ਦ੍ਰਿਸਟਾਇਆ ॥
ਅਪੁਨੇ ਕਾਰਜ ਮਹਿ ਆਪਿ ਸਮਾਇਆ ॥
ਸੋਧਤ ਸੋਧਤ ਸੋਧਤ ਸੀਝਿਆ ॥
ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥
ਜਬ ਦੇਖਉ ਤਬ ਸਭੁ ਕਿਛੁ ਮੂਲੁ ॥
ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥
ਨਹ ਕਿਛੁ ਜਨਮੈ ਨਹ ਕਿਛੁ ਮਰੈ ॥
ਆਪਨ ਚਲਿਤੁ ਆਪ ਹੀ ਕਰੈ ॥
ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥
ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥
ਆਪੇ ਆਪਿ ਸਗਲ ਮਹਿ ਆਪਿ ॥
ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥
ਅਬਿਨਾਸੀ ਨਾਹੀ ਕਿਛੁ ਖੰਡ ॥
ਧਾਰਣ ਧਾਰਿ ਰਹਿਓ ਬ੍ਰਹਮੰਡ ॥
ਅਲਖ ਅਭੇਵ ਪੁਰਖ ਪਰਤਾਪ ॥
ਆਪਿ ਜਪਾਏ ਤ ਨਾਨਕ ਜਾਪ ॥੬॥
ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥
ਸਗਲ ਸੰਸਾਰੁ ਉਧਰੈ ਤਿਨ ਮੰਤ ॥
ਪ੍ਰਭ ਕੇ ਸੇਵਕ ਸਗਲ ਉਧਾਰਨ ॥
ਪ੍ਰਭ ਕੇ ਸੇਵਕ ਦੂਖ ਬਿਸਾਰਨ ॥
ਆਪੇ ਮੇਲਿ ਲਏ ਕਿਰਪਾਲ ॥
ਗੁਰ ਕਾ ਸਬਦੁ ਜਪਿ ਭਏ ਨਿਹਾਲ ॥
ਉਨ ਕੀ ਸੇਵਾ ਸੋਈ ਲਾਗੈ ॥
ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥
ਨਾਮੁ ਜਪਤ ਪਾਵਹਿ ਬਿਸ੍ਰਾਮੁ ॥
ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥
ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
ਸਦਾ ਸਦਾ ਬਸੈ ਹਰਿ ਸੰਗਿ ॥
ਸਹਜ ਸੁਭਾਇ ਹੋਵੈ ਸੋ ਹੋਇ ॥
ਕਰਣੈਹਾਰੁ ਪਛਾਣੈ ਸੋਇ ॥
ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
ਜੈਸਾ ਸਾ ਤੈਸਾ ਦ੍ਰਿਸਟਾਨਾ ॥
ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
ਓਇ ਸੁਖ ਨਿਧਾਨ ਉਨਹੂ ਬਨਿ ਆਏ ॥
ਆਪਸ ਕਉ ਆਪਿ ਦੀਨੋ ਮਾਨੁ ॥
ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
~*~*~*~*~*~*~*~*~*~*~*~*~*~*~*~*~*~*~
(੧੫)
ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥
ਅਸਟਪਦੀ ॥
ਟੂਟੀ ਗਾਢਨਹਾਰ ਗਪਾਲ ॥
ਸਰਬ ਜੀਆ ਆਪੇ ਪ੍ਰਤਿਪਾਲ ॥
ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
ਤਿਸ ਤੇ ਬਿਰਥਾ ਕੋਈ ਨਾਹਿ ॥
ਰੇ ਮਨ ਮੇਰੇ ਸਦਾ ਹਰਿ ਜਾਪਿ ॥
ਅਬਿਨਾਸੀ ਪ੍ਰਭੁ ਆਪੇ ਆਪਿ ॥
ਆਪਨ ਕੀਆ ਕਛੂ ਨ ਹੋਇ ॥
ਜੇ ਸਉ ਪ੍ਰਾਨੀ ਲੋਚੈ ਕੋਇ ॥
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥
ਰੂਪਵੰਤੁ ਹੋਇ ਨਾਹੀ ਮੋਹੈ ॥
ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
ਧਨਵੰਤਾ ਹੋਇ ਕਿਆ ਕੋ ਗਰਬੈ ॥
ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
ਅਤਿ ਸੂਰਾ ਜੇ ਕੋਊ ਕਹਾਵੈ ॥
ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
ਜੇ ਕੋ ਹੋਇ ਬਹੈ ਦਾਤਾਰੁ ॥
ਤਿਸੁ ਦੇਨਹਾਰੁ ਜਾਨੈ ਗਾਵਾਰੁ ॥
ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥
ਨਾਨਕ ਸੋ ਜਨੁ ਸਦਾ ਅਰੋਗੁ ॥੨॥
ਜਿਉ ਮੰਦਰ ਕਉ ਥਾਮੈ ਥੰਮਨੁ ॥
ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
ਜਿਉ ਪਾਖਾਣੁ ਨਾਵ ਚੜਿ ਤਰੈ ॥
ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
ਜਿਉ ਅੰਧਕਾਰ ਦੀਪਕ ਪਰਗਾਸੁ ॥
ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥
ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
ਤਿਨ ਸੰਤਨ ਕੀ ਬਾਛਉ ਧੂਰਿ ॥
ਨਾਨਕ ਕੀ ਹਰਿ ਲੋਚਾ ਪੂਰਿ ॥੩॥
ਮਨ ਮੂਰਖ ਕਾਹੇ ਬਿਲਲਾਈਐ ॥
ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਭੂਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗ ॥
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥
ਨਾਨਕ ਪਤਿ ਸੇਤੀ ਘਰਿ ਜਾਹਿ ॥੪॥
ਜਿਸੁ ਵਖਰ ਕਉ ਲੈਨਿ ਤੂ ਆਇਆ ॥
ਰਾਮ ਨਾਮੁ ਸੰਤਨ ਘਰਿ ਪਾਇਆ ॥
ਤਜਿ ਅਭਿਮਾਨੁ ਲੇਹੁ ਮਨ ਮੋਲਿ ॥
ਰਾਮ ਨਾਮੁ ਹਿਰਦੇ ਮਹਿ ਤੋਲਿ ॥
ਲਾਦਿ ਖੇਪ ਸੰਤਹ ਸੰਗਿ ਚਾਲੁ ॥
ਅਵਰ ਤਿਆਗਿ ਬਿਖਿਆ ਜੰਜਾਲ ॥
ਧੰਨਿ ਧੰਨਿ ਕਹੈ ਸਭੁ ਕੋਇ ॥
ਮੁਖ ਊਜਲ ਹਰਿ ਦਰਗਹ ਸੋਇ ॥
ਇਹੁ ਵਾਪਾਰੁ ਵਿਰਲਾ ਵਾਪਾਰੈ ॥
ਨਾਨਕ ਤਾ ਕੈ ਸਦ ਬਲਿਹਾਰੈ ॥੫॥
ਚਰਨ ਸਾਧ ਕੇ ਧੋਇ ਧੋਇ ਪੀਉ ॥
ਅਰਪਿ ਸਾਧ ਕਉ ਅਪਨਾ ਜੀਉ ॥
ਸਾਧ ਕੀ ਧੂਰਿ ਕਰਹੁ ਇਸਨਾਨੁ ॥
ਸਾਧ ਊਪਰਿ ਜਾਈਐ ਕੁਰਬਾਨੁ ॥
ਸਾਧ ਸੇਵਾ ਵਡਭਾਗੀ ਪਾਈਐ ॥
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਅਨਿਕ ਬਿਘਨ ਤੇ ਸਾਧੂ ਰਾਖੈ ॥
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਓਟ ਗਹੀ ਸੰਤਹ ਦਰਿ ਆਇਆ ॥
ਸਰਬ ਸੂਖ ਨਾਨਕ ਤਿਹ ਪਾਇਆ ॥੬॥
ਮਿਰਤਕ ਕਉ ਜੀਵਾਲਨਹਾਰ ॥
ਭੂਖੇ ਕਉ ਦੇਵਤ ਅਧਾਰ ॥
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥
ਪੁਰਬ ਲਿਖੇ ਕਾ ਲਹਣਾ ਪਾਹਿ ॥
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥
ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
ਜਪਿ ਜਨ ਸਦਾ ਸਦਾ ਦਿਨੁ ਰੈਣੀ ॥
ਸਭ ਤੇ ਊਚ ਨਿਰਮਲ ਇਹ ਕਰਣੀ ॥
ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥
ਨਾਨਕ ਸੋ ਜਨੁ ਨਿਰਮਲੁ ਥੀਆ ॥੭॥
ਜਾ ਕੈ ਮਨਿ ਗੁਰ ਕੀ ਪਰਤੀਤਿ ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਭਗਤੁ ਭਗਤੁ ਸੁਨੀਐ ਤਿਹੁ ਲੋਇ ॥
ਜਾ ਕੈ ਹਿਰਦੈ ਏਕੋ ਹੋਇ ॥
ਸਚੁ ਕਰਣੀ ਸਚੁ ਤਾ ਕੀ ਰਹਤ ॥
ਸਚੁ ਹਿਰਦੈ ਸਤਿ ਮੁਖਿ ਕਹਤ ॥
ਸਾਚੀ ਦ੍ਰਿਸਟਿ ਸਾਚਾ ਆਕਾਰੁ ॥
ਸਚੁ ਵਰਤੈ ਸਾਚਾ ਪਾਸਾਰੁ ॥
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥
~*~*~*~*~*~*~*~*~*~*~*~*~*~*~*~*~*~*~
No comments:
Post a Comment