ਸੁਖਮਨੀ ਸਾਹਿਬ - ੮



  

ਅਸਟਪਦੀ : ੨੨ - ੨੪

(੨੨)
ਸਲੋਕੁ
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ
ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ
ਅਸਟਪਦੀ
ਆਪਿ ਕਥੈ ਆਪਿ ਸੁਨਨੈਹਾਰੁ
ਆਪਹਿ ਏਕੁ ਆਪਿ ਬਿਸਥਾਰੁ
ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ
ਆਪਨੈ ਭਾਣੈ ਲਏ ਸਮਾਏ
ਤੁਮ ਤੇ ਭਿੰਨ ਨਹੀ ਕਿਛੁ ਹੋਇ
ਆਪਨ ਸੂਤਿ ਸਭੁ ਜਗਤੁ ਪਰੋਇ
ਜਾ ਕਉ ਪ੍ਰਭ ਜੀਉ ਆਪਿ ਬੁਝਾਏ
ਸਚੁ ਨਾਮੁ ਸੋਈ ਜਨੁ ਪਾਏ
ਸੋ ਸਮਦਰਸੀ ਤਤ ਕਾ ਬੇਤਾ
ਨਾਨਕ ਸਗਲ ਸ੍ਰਿਸਟਿ ਕਾ ਜੇਤਾ
ਜੀਅ ਜੰਤ੍ਰ ਸਭ ਤਾ ਕੈ ਹਾਥ
ਦੀਨ ਦਇਆਲ ਅਨਾਥ ਕੋ ਨਾਥੁ
ਜਿਸੁ ਰਾਖੈ ਤਿਸੁ ਕੋਇ ਮਾਰੈ
ਸੋ ਮੂਆ ਜਿਸੁ ਮਨਹੁ ਬਿਸਾਰੈ
ਤਿਸੁ ਤਜਿ ਅਵਰ ਕਹਾ ਕੋ ਜਾਇ
ਸਭ ਸਿਰਿ ਏਕੁ ਨਿਰੰਜਨ ਰਾਇ
ਜੀਅ ਕੀ ਜੁਗਤਿ ਜਾ ਕੈ ਸਭ ਹਾਥਿ
ਅੰਤਰਿ ਬਾਹਰਿ ਜਾਨਹੁ ਸਾਥਿ
ਗੁਨ ਨਿਧਾਨ ਬੇਅੰਤ ਅਪਾਰ
ਨਾਨਕ ਦਾਸ ਸਦਾ ਬਲਿਹਾਰ
ਪੂਰਨ ਪੂਰਿ ਰਹੇ ਦਇਆਲ
ਸਭ ਊਪਰਿ ਹੋਵਤ ਕਿਰਪਾਲ
ਅਪਨੇ ਕਰਤਬ ਜਾਨੈ ਆਪਿ
ਅੰਤਰਜਾਮੀ ਰਹਿਓ ਬਿਆਪਿ
ਪ੍ਰਤਿਪਾਲੈ ਜੀਅਨ ਬਹੁ ਭਾਤਿ
ਜੋ ਜੋ ਰਚਿਓ ਸੁ ਤਿਸਹਿ ਧਿਆਤਿ
ਜਿਸੁ ਭਾਵੈ ਤਿਸੁ ਲਏ ਮਿਲਾਇ
ਭਗਤਿ ਕਰਹਿ ਹਰਿ ਕੇ ਗੁਣ ਗਾਇ
ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ
ਕਰਨਹਾਰੁ ਨਾਨਕ ਇਕੁ ਜਾਨਿਆ
ਜਨੁ ਲਾਗਾ ਹਰਿ ਏਕੈ ਨਾਇ
ਤਿਸ ਕੀ ਆਸ ਬਿਰਥੀ ਜਾਇ
ਸੇਵਕ ਕਉ ਸੇਵਾ ਬਨਿ ਆਈ
ਹੁਕਮੁ ਬੂਝਿ ਪਰਮ ਪਦੁ ਪਾਈ
ਇਸ ਤੇ ਊਪਰਿ ਨਹੀ ਬੀਚਾਰੁ
ਜਾ ਕੈ ਮਨਿ ਬਸਿਆ ਨਿਰੰਕਾਰੁ
ਬੰਧਨ ਤੋਰਿ ਭਏ ਨਿਰਵੈਰ
ਅਨਦਿਨੁ ਪੂਜਹਿ ਗੁਰ ਕੇ ਪੈਰ
ਇਹ ਲੋਕ ਸੁਖੀਏ ਪਰਲੋਕ ਸੁਹੇਲੇ
ਨਾਨਕ ਹਰਿ ਪ੍ਰਭਿ ਆਪਹਿ ਮੇਲੇ
ਸਾਧਸੰਗਿ ਮਿਲਿ ਕਰਹੁ ਅਨੰਦ
ਗੁਨ ਗਾਵਹੁ ਪ੍ਰਭ ਪਰਮਾਨੰਦ
ਰਾਮ ਨਾਮ ਤਤੁ ਕਰਹੁ ਬੀਚਾਰੁ
ਦ੍ਰੁਲਭ ਦੇਹ ਕਾ ਕਰਹੁ ਉਧਾਰੁ
ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ
ਪ੍ਰਾਨ ਤਰਨ ਕਾ ਇਹੈ ਸੁਆਉ
ਆਠ ਪਹਰ ਪ੍ਰਭ ਪੇਖਹੁ ਨੇਰਾ
ਮਿਟੈ ਅਗਿਆਨੁ ਬਿਨਸੈ ਅੰਧੇਰਾ
ਸੁਨਿ ਉਪਦੇਸੁ ਹਿਰਦੈ ਬਸਾਵਹੁ
ਮਨ ਇਛੇ ਨਾਨਕ ਫਲ ਪਾਵਹੁ
ਹਲਤੁ ਪਲਤੁ ਦੁਇ ਲੇਹੁ ਸਵਾਰਿ
ਰਾਮ ਨਾਮੁ ਅੰਤਰਿ ਉਰਿ ਧਾਰਿ
ਪੂਰੇ ਗੁਰ ਕੀ ਪੂਰੀ ਦੀਖਿਆ
ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ
ਮਨਿ ਤਨਿ ਨਾਮੁ ਜਪਹੁ ਲਿਵ ਲਾਇ
ਦੂਖੁ ਦਰਦੁ ਮਨ ਤੇ ਭਉ ਜਾਇ
ਸਚੁ ਵਾਪਾਰੁ ਕਰਹੁ ਵਾਪਾਰੀ
ਦਰਗਹ ਨਿਬਹੈ ਖੇਪ ਤੁਮਾਰੀ
ਏਕਾ ਟੇਕ ਰਖਹੁ ਮਨ ਮਾਹਿ
ਨਾਨਕ ਬਹੁਰਿ ਆਵਹਿ ਜਾਹਿ
ਤਿਸ ਤੇ ਦੂਰਿ ਕਹਾ ਕੋ ਜਾਇ
ਉਬਰੈ ਰਾਖਨਹਾਰੁ ਧਿਆਇ
ਨਿਰਭਉ ਜਪੈ ਸਗਲ ਭਉ ਮਿਟੈ
ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ
ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ
ਨਾਮੁ ਜਪਤ ਮਨਿ ਹੋਵਤ ਸੂਖ
ਚਿੰਤਾ ਜਾਇ ਮਿਟੈ ਅਹੰਕਾਰੁ
ਤਿਸੁ ਜਨ ਕਉ ਕੋਇ ਪਹੁਚਨਹਾਰੁ
ਸਿਰ ਊਪਰਿ ਠਾਢਾ ਗੁਰੁ ਸੂਰਾ
ਨਾਨਕ ਤਾ ਕੇ ਕਾਰਜ ਪੂਰਾ
ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ
ਦਰਸਨੁ ਪੇਖਤ ਉਧਰਤ ਸ੍ਰਿਸਟਿ
ਚਰਨ ਕਮਲ ਜਾ ਕੇ ਅਨੂਪ
ਸਫਲ ਦਰਸਨੁ ਸੁੰਦਰ ਹਰਿ ਰੂਪ
ਧੰਨੁ ਸੇਵਾ ਸੇਵਕੁ ਪਰਵਾਨੁ
ਅੰਤਰਜਾਮੀ ਪੁਰਖੁ ਪ੍ਰਧਾਨੁ
ਜਿਸੁ ਮਨਿ ਬਸੈ ਸੁ ਹੋਤ ਨਿਹਾਲੁ
ਤਾ ਕੈ ਨਿਕਟਿ ਆਵਤ ਕਾਲੁ
ਅਮਰ ਭਏ ਅਮਰਾ ਪਦੁ ਪਾਇਆ
ਸਾਧਸੰਗਿ ਨਾਨਕ ਹਰਿ ਧਿਆਇਆ ੮॥੨੨
~*~*~*~*~*~*~*~*~*~*~*~*~*~*~*~*~*~*~
(੨੩) 
ਸਲੋਕੁ
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ
ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ
ਅਸਟਪਦੀ
ਸੰਤਸੰਗਿ ਅੰਤਰਿ ਪ੍ਰਭੁ ਡੀਠਾ
ਨਾਮੁ ਪ੍ਰਭੂ ਕਾ ਲਾਗਾ ਮੀਠਾ
ਸਗਲ ਸਮਿਗ੍ਰੀ ਏਕਸੁ ਘਟ ਮਾਹਿ
ਅਨਿਕ ਰੰਗ ਨਾਨਾ ਦ੍ਰਿਸਟਾਹਿ
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ
ਦੇਹੀ ਮਹਿ ਇਸ ਕਾ ਬਿਸ੍ਰਾਮੁ
ਸੁੰਨ ਸਮਾਧਿ ਅਨਹਤ ਤਹ ਨਾਦ
ਕਹਨੁ ਜਾਈ ਅਚਰਜ ਬਿਸਮਾਦ
ਤਿਨਿ ਦੇਖਿਆ ਜਿਸੁ ਆਪਿ ਦਿਖਾਏ
ਨਾਨਕ ਤਿਸੁ ਜਨ ਸੋਝੀ ਪਾਏ
ਸੋ ਅੰਤਰਿ ਸੋ ਬਾਹਰਿ ਅਨੰਤ
ਘਟਿ ਘਟਿ ਬਿਆਪਿ ਰਹਿਆ ਭਗਵੰਤ
ਧਰਨਿ ਮਾਹਿ ਆਕਾਸ ਪਇਆਲ
ਸਰਬ ਲੋਕ ਪੂਰਨ ਪ੍ਰਤਿਪਾਲ
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ
ਜੈਸੀ ਆਗਿਆ ਤੈਸਾ ਕਰਮੁ
ਪਉਣ ਪਾਣੀ ਬੈਸੰਤਰ ਮਾਹਿ
ਚਾਰਿ ਕੁੰਟ ਦਹ ਦਿਸੇ ਸਮਾਹਿ
ਤਿਸ ਤੇ ਭਿੰਨ ਨਹੀ ਕੋ ਠਾਉ
ਗੁਰ ਪ੍ਰਸਾਦਿ ਨਾਨਕ ਸੁਖੁ ਪਾਉ
ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ
ਸਸੀਅਰ ਸੂਰ ਨਖ੍ਯ੍ਯਤ੍ਰ ਮਹਿ ਏਕੁ
ਬਾਣੀ ਪ੍ਰਭ ਕੀ ਸਭੁ ਕੋ ਬੋਲੈ
ਆਪਿ ਅਡੋਲੁ ਕਬਹੂ ਡੋਲੈ
ਸਰਬ ਕਲਾ ਕਰਿ ਖੇਲੈ ਖੇਲ
ਮੋਲਿ ਪਾਈਐ ਗੁਣਹ ਅਮੋਲ
ਸਰਬ ਜੋਤਿ ਮਹਿ ਜਾ ਕੀ ਜੋਤਿ
ਧਾਰਿ ਰਹਿਓ ਸੁਆਮੀ ਓਤਿ ਪੋਤਿ
ਗੁਰ ਪਰਸਾਦਿ ਭਰਮ ਕਾ ਨਾਸੁ
ਨਾਨਕ ਤਿਨ ਮਹਿ ਏਹੁ ਬਿਸਾਸੁ
ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ
ਸੰਤ ਜਨਾ ਕੈ ਹਿਰਦੈ ਸਭਿ ਧਰਮ
ਸੰਤ ਜਨਾ ਸੁਨਹਿ ਸੁਭ ਬਚਨ
ਸਰਬ ਬਿਆਪੀ ਰਾਮ ਸੰਗਿ ਰਚਨ
ਜਿਨਿ ਜਾਤਾ ਤਿਸ ਕੀ ਇਹ ਰਹਤ
ਸਤਿ ਬਚਨ ਸਾਧੂ ਸਭਿ ਕਹਤ
ਜੋ ਜੋ ਹੋਇ ਸੋਈ ਸੁਖੁ ਮਾਨੈ
ਕਰਨ ਕਰਾਵਨਹਾਰੁ ਪ੍ਰਭੁ ਜਾਨੈ
ਅੰਤਰਿ ਬਸੇ ਬਾਹਰਿ ਭੀ ਓਹੀ
ਨਾਨਕ ਦਰਸਨੁ ਦੇਖਿ ਸਭ ਮੋਹੀ
ਆਪਿ ਸਤਿ ਕੀਆ ਸਭੁ ਸਤਿ
ਤਿਸੁ ਪ੍ਰਭ ਤੇ ਸਗਲੀ ਉਤਪਤਿ
ਤਿਸੁ ਭਾਵੈ ਤਾ ਕਰੇ ਬਿਸਥਾਰੁ
ਤਿਸੁ ਭਾਵੈ ਤਾ ਏਕੰਕਾਰੁ
ਅਨਿਕ ਕਲਾ ਲਖੀ ਨਹ ਜਾਇ
ਜਿਸੁ ਭਾਵੈ ਤਿਸੁ ਲਏ ਮਿਲਾਇ
ਕਵਨ ਨਿਕਟਿ ਕਵਨ ਕਹੀਐ ਦੂਰਿ
ਆਪੇ ਆਪਿ ਆਪ ਭਰਪੂਰਿ
ਅੰਤਰਗਤਿ ਜਿਸੁ ਆਪਿ ਜਨਾਏ
ਨਾਨਕ ਤਿਸੁ ਜਨ ਆਪਿ ਬੁਝਾਏ
ਸਰਬ ਭੂਤ ਆਪਿ ਵਰਤਾਰਾ
ਸਰਬ ਨੈਨ ਆਪਿ ਪੇਖਨਹਾਰਾ
ਸਗਲ ਸਮਗ੍ਰੀ ਜਾ ਕਾ ਤਨਾ
ਆਪਨ ਜਸੁ ਆਪ ਹੀ ਸੁਨਾ
ਆਵਨ ਜਾਨੁ ਇਕੁ ਖੇਲੁ ਬਨਾਇਆ
ਆਗਿਆਕਾਰੀ ਕੀਨੀ ਮਾਇਆ
ਸਭ ਕੈ ਮਧਿ ਅਲਿਪਤੋ ਰਹੈ
ਜੋ ਕਿਛੁ ਕਹਣਾ ਸੁ ਆਪੇ ਕਹੈ
ਆਗਿਆ ਆਵੈ ਆਗਿਆ ਜਾਇ
ਨਾਨਕ ਜਾ ਭਾਵੈ ਤਾ ਲਏ ਸਮਾਇ
ਇਸ ਤੇ ਹੋਇ ਸੁ ਨਾਹੀ ਬੁਰਾ
ਓਰੈ ਕਹਹੁ ਕਿਨੈ ਕਛੁ ਕਰਾ
ਆਪਿ ਭਲਾ ਕਰਤੂਤਿ ਅਤਿ ਨੀਕੀ
ਆਪੇ ਜਾਨੈ ਅਪਨੇ ਜੀ ਕੀ
ਆਪਿ ਸਾਚੁ ਧਾਰੀ ਸਭ ਸਾਚੁ
ਓਤਿ ਪੋਤਿ ਆਪਨ ਸੰਗਿ ਰਾਚੁ
ਤਾ ਕੀ ਗਤਿ ਮਿਤਿ ਕਹੀ ਜਾਇ
ਦੂਸਰ ਹੋਇ ਸੋਝੀ ਪਾਇ
ਤਿਸ ਕਾ ਕੀਆ ਸਭੁ ਪਰਵਾਨੁ
ਗੁਰ ਪ੍ਰਸਾਦਿ ਨਾਨਕ ਇਹੁ ਜਾਨੁ
ਜੋ ਜਾਨੈ ਤਿਸੁ ਸਦਾ ਸੁਖੁ ਹੋਇ
ਆਪਿ ਮਿਲਾਇ ਲਏ ਪ੍ਰਭੁ ਸੋਇ
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ
ਧੰਨੁ ਧੰਨੁ ਧੰਨੁ ਜਨੁ ਆਇਆ
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ
ਜਨ ਆਵਨ ਕਾ ਇਹੈ ਸੁਆਉ
ਜਨ ਕੈ ਸੰਗਿ ਚਿਤਿ ਆਵੈ ਨਾਉ
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ
ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ੮॥੨੩
~*~*~*~*~*~*~*~*~*~*~*~*~*~*~*~*~*~*~
(੨੪)
ਸਲੋਕੁ
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ
ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ
ਅਸਟਪਦੀ
ਪੂਰੇ ਗੁਰ ਕਾ ਸੁਨਿ ਉਪਦੇਸੁ
ਪਾਰਬ੍ਰਹਮੁ ਨਿਕਟਿ ਕਰਿ ਪੇਖੁ
ਸਾਸਿ ਸਾਸਿ ਸਿਮਰਹੁ ਗੋਬਿੰਦ

ਮਨ ਅੰਤਰ ਕੀ ਉਤਰੈ ਚਿੰਦ
ਆਸ ਅਨਿਤ ਤਿਆਗਹੁ ਤਰੰਗ
ਸੰਤ ਜਨਾ ਕੀ ਧੂਰਿ ਮਨ ਮੰਗ
ਆਪੁ ਛੋਡਿ ਬੇਨਤੀ ਕਰਹੁ
ਸਾਧਸੰਗਿ ਅਗਨਿ ਸਾਗਰੁ ਤਰਹੁ
ਹਰਿ ਧਨ ਕੇ ਭਰਿ ਲੇਹੁ ਭੰਡਾਰ
ਨਾਨਕ ਗੁਰ ਪੂਰੇ ਨਮਸਕਾਰ
ਖੇਮ ਕੁਸਲ ਸਹਜ ਆਨੰਦ
ਸਾਧਸੰਗਿ ਭਜੁ ਪਰਮਾਨੰਦ
ਨਰਕ ਨਿਵਾਰਿ ਉਧਾਰਹੁ ਜੀਉ
ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ
ਚਿਤਿ ਚਿਤਵਹੁ ਨਾਰਾਇਣ ਏਕ
ਏਕ ਰੂਪ ਜਾ ਕੇ ਰੰਗ ਅਨੇਕ
ਗੋਪਾਲ ਦਾਮੋਦਰ ਦੀਨ ਦਇਆਲ
ਦੁਖ ਭੰਜਨ ਪੂਰਨ ਕਿਰਪਾਲ
ਸਿਮਰਿ ਸਿਮਰਿ ਨਾਮੁ ਬਾਰੰ ਬਾਰ
ਨਾਨਕ ਜੀਅ ਕਾ ਇਹੈ ਅਧਾਰ
ਉਤਮ ਸਲੋਕ ਸਾਧ ਕੇ ਬਚਨ
ਅਮੁਲੀਕ ਲਾਲ ਏਹਿ ਰਤਨ
ਸੁਨਤ ਕਮਾਵਤ ਹੋਤ ਉਧਾਰ
ਆਪਿ ਤਰੈ ਲੋਕਹ ਨਿਸਤਾਰ
ਸਫਲ ਜੀਵਨੁ ਸਫਲੁ ਤਾ ਕਾ ਸੰਗੁ
ਜਾ ਕੈ ਮਨਿ ਲਾਗਾ ਹਰਿ ਰੰਗੁ
ਜੈ ਜੈ ਸਬਦੁ ਅਨਾਹਦੁ ਵਾਜੈ
ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ
ਨਾਨਕ ਉਧਰੇ ਤਿਨ ਕੈ ਸਾਥੇ
ਸਰਨਿ ਜੋਗੁ ਸੁਨਿ ਸਰਨੀ ਆਏ
ਕਰਿ ਕਿਰਪਾ ਪ੍ਰਭ ਆਪ ਮਿਲਾਏ
ਮਿਟਿ ਗਏ ਬੈਰ ਭਏ ਸਭ ਰੇਨ
ਅੰਮ੍ਰਿਤ ਨਾਮੁ ਸਾਧਸੰਗਿ ਲੈਨ
ਸੁਪ੍ਰਸੰਨ ਭਏ ਗੁਰਦੇਵ
ਪੂਰਨ ਹੋਈ ਸੇਵਕ ਕੀ ਸੇਵ
ਆਲ ਜੰਜਾਲ ਬਿਕਾਰ ਤੇ ਰਹਤੇ
ਰਾਮ ਨਾਮ ਸੁਨਿ ਰਸਨਾ ਕਹਤੇ
ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ
ਨਾਨਕ ਨਿਬਹੀ ਖੇਪ ਹਮਾਰੀ
ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ
ਸਾਵਧਾਨ ਏਕਾਗਰ ਚੀਤ
ਸੁਖਮਨੀ ਸਹਜ ਗੋਬਿੰਦ ਗੁਨ ਨਾਮ
ਜਿਸੁ ਮਨਿ ਬਸੈ ਸੁ ਹੋਤ ਨਿਧਾਨ
ਸਰਬ ਇਛਾ ਤਾ ਕੀ ਪੂਰਨ ਹੋਇ
ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ
ਸਭ ਤੇ ਊਚ ਪਾਏ ਅਸਥਾਨੁ
ਬਹੁਰਿ ਹੋਵੈ ਆਵਨ ਜਾਨੁ
ਹਰਿ ਧਨੁ ਖਾਟਿ ਚਲੈ ਜਨੁ ਸੋਇ
ਨਾਨਕ ਜਿਸਹਿ ਪਰਾਪਤਿ ਹੋਇ
ਖੇਮ ਸਾਂਤਿ ਰਿਧਿ ਨਵ ਨਿਧਿ
ਬੁਧਿ ਗਿਆਨੁ ਸਰਬ ਤਹ ਸਿਧਿ
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ
ਗਿਆਨੁ ਸ੍ਰੇਸਟ ਊਤਮ ਇਸਨਾਨੁ
ਚਾਰਿ ਪਦਾਰਥ ਕਮਲ ਪ੍ਰਗਾਸ
ਸਭ ਕੈ ਮਧਿ ਸਗਲ ਤੇ ਉਦਾਸ
ਸੁੰਦਰੁ ਚਤੁਰੁ ਤਤ ਕਾ ਬੇਤਾ
ਸਮਦਰਸੀ ਏਕ ਦ੍ਰਿਸਟੇਤਾ
ਇਹ ਫਲ ਤਿਸੁ ਜਨ ਕੈ ਮੁਖਿ ਭਨੇ
ਗੁਰ ਨਾਨਕ ਨਾਮ ਬਚਨ ਮਨਿ ਸੁਨੇ
ਇਹੁ ਨਿਧਾਨੁ ਜਪੈ ਮਨਿ ਕੋਇ
ਸਭ ਜੁਗ ਮਹਿ ਤਾ ਕੀ ਗਤਿ ਹੋਇ
ਗੁਣ ਗੋਬਿੰਦ ਨਾਮ ਧੁਨਿ ਬਾਣੀ
ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ
ਸਗਲ ਮਤਾਂਤ ਕੇਵਲ ਹਰਿ ਨਾਮ
ਗੋਬਿੰਦ ਭਗਤ ਕੈ ਮਨਿ ਬਿਸ੍ਰਾਮ
ਕੋਟਿ ਅਪ੍ਰਾਧ ਸਾਧਸੰਗਿ ਮਿਟੈ
ਸੰਤ ਕ੍ਰਿਪਾ ਤੇ ਜਮ ਤੇ ਛੁਟੈ
ਜਾ ਕੈ ਮਸਤਕਿ ਕਰਮ ਪ੍ਰਭਿ ਪਾਏ
ਸਾਧ ਸਰਣਿ ਨਾਨਕ ਤੇ ਆਏ
ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ
ਜਨਮ ਮਰਨ ਤਾ ਕਾ ਦੂਖੁ ਨਿਵਾਰੈ
ਦੁਲਭ ਦੇਹ ਤਤਕਾਲ ਉਧਾਰੈ
ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ
ਏਕੁ ਨਾਮੁ ਮਨ ਮਾਹਿ ਸਮਾਨੀ
ਦੂਖ ਰੋਗ ਬਿਨਸੇ ਭੈ ਭਰਮ
ਸਾਧ ਨਾਮ ਨਿਰਮਲ ਤਾ ਕੇ ਕਰਮ
ਸਭ ਤੇ ਊਚ ਤਾ ਕੀ ਸੋਭਾ ਬਨੀ
ਨਾਨਕ ਇਹ ਗੁਣਿ ਨਾਮੁ ਸੁਖਮਨੀ ੮॥੨੪
~*~*~*~*~*~*~*~*~*~*~*~*~*~*~*~*~*~*~

No comments:

Post a Comment